ਦਿੱਲੀ : ਦਿੱਲੀ ਦੇ ਕਨਾਟ ਪਲੇਸ ਦੇ ਐਨ ਬਲਾਕ ‘ਚ ਸ਼ਨੀਵਾਰ ਨੂੰ ਇੱਕ ਛੱਡਿਆ ਹੋਇਆ ਬੈਗ ਮਿਲਿਆ ਹੈ। ਦਿੱਲੀ ਪੁਲਿਸ ਨੇ ਕਿਹਾ, “ਕਨਾਟ ਪਲੇਸ ਦੇ ਐਨ ਬਲਾਕ ਵਿੱਚ ਛੱਡੇ ਗਏ ਬੈਗ ਦੀ ਜਾਂਚ ਕੀਤੀ ਗਈ ਅਤੇ ਇਸ ਵਿੱਚ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ।” ਘਟਨਾ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਪੁਲਿਸ ਟੀਮ ਮੌਕੇ ‘ਤੇ ਮੌਜੂਦ ਹੈ। ਹੋਰ ਜਾਣਕਾਰੀ ਦੀ ਉਡੀਕ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।