ਅਪਰਾਧ
STF ਨੂੰ ਮਿਲੀ ਵੱਡੀ ਸਫਲਤਾ, 2.5 ਕਰੋੜ ਦੀ ਹੈ.ਰੋਇਨ ਸਮੇਤ 2 ਤ.ਸਕਰ ਕਾਬੂ
Published
12 months agoon
By
Lovepreet
ਲੁਧਿਆਣਾ: ਐਸ.ਟੀ.ਐਫ. ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਟੀਮ ਨੇ 2.5 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਟੀ.ਐਫ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਮੱਖਣ ਰਾਮ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਦੋ ਵਿਅਕਤੀ ਇਕ ਕਾਰ ‘ਚ ਹੈਰੋਇਨ ਦੀ ਖੇਪ ਲੈ ਕੇ ਮੋਤੀ ਨਗਰ ਇਲਾਕੇ ਵੱਲ ਆ ਰਹੇ ਹਨ।
ਇਸ ‘ਤੇ ਐਸ.ਟੀ.ਐਫ. ਨੇ ਤੁਰੰਤ ਕਾਰਵਾਈ ਕਰਦੇ ਹੋਏ ਵਰਧਮਾਨ ਚੌਕ ਵੱਲ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਸਾਹਮਣੇ ਤੋਂ ਇੱਕ ਚਿੱਟੇ ਰੰਗ ਦੀ ਕਾਰ ਆਉਂਦੀ ਦਿਖਾਈ ਦਿੱਤੀ। ਪੁਲਸ ਟੀਮ ਨੇ ਉਕਤ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ‘ਚੋਂ 515 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 2.5 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਪੁਲੀਸ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਪਛਾਣ ਪਲਵਿੰਦਰ ਸਿੰਘ ਪੱਪੂ (30) ਪੁੱਤਰ ਖਾਨ ਸਿੰਘ ਵਾਸੀ ਪਿੰਡ ਅੱਕੂਵਾਲ ਸਿੱਧਵਾਂ ਬੇਟ ਅਤੇ ਸੰਦੀਪ ਸਿੰਘ ਸੋਨੂੰ (22) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਖੁਰਸੈਦਪੁਰ ਸਿੱਧਵਾਂ ਬੇਟ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਸ.ਟੀ.ਐਫ. ਮੁਹਾਲੀ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸ.ਆਈ. ਮੱਖਣ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਮਿਲ ਕੇ ਨਸ਼ਾ ਵੇਚਣ ਦਾ ਕੰਮ ਕਰ ਰਹੇ ਹਨ। ਮੁਲਜ਼ਮ ਪਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਹੈ। ਮੁਲਜ਼ਮ ਖ਼ੁਦ ਨਸ਼ੇ ਦਾ ਆਦੀ ਹੈ, ਜਦਕਿ ਦੂਜਾ ਮੁਲਜ਼ਮ ਸੰਦੀਪ ਸਿੰਘ ਪਲਵਿੰਦਰ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰਦਾ ਹੈ ਅਤੇ ਮੁਨਾਫ਼ਾ ਆਪਸ ਵਿੱਚ ਵੰਡਦਾ ਹੈ। ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਤਾਂ ਜੋ ਉਨ੍ਹਾਂ ਦੇ ਗਾਹਕਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ।
You may like
-
ਪੁਲਿਸ ਨੂੰ ਵੱਡੀ ਸਫਲਤਾ, 2 ਨੌਜਵਾਨ ਭੁੱ/ਕੀ ਸਮੇਤ ਗ੍ਰਿਫ਼ਤਾਰ
-
ਪੰਜਾਬ ਵਿੱਚ ਅੰ/ਤਕ ਅਮਰੀਕਾ ਵਿੱਚ ਕਮਾਂਡ, ਮੋਸਟ ਵਾਂ/ਟੇਡ ਅੱ. ਤਵਾਦੀ ਗ੍ਰਿਫ਼ਤਾਰ
-
ਪੰਜਾਬ ਦੇ ਸ਼ਹਿਰਾਂ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਇਰ ਗ੍ਰਿਫ਼ਤਾਰ, ਐਮਪੀ ਨਾਲ ਸਬੰਧ
-
ਮਨੋਰੰਜਨ ਕਾਲੀਆ ਦੇ ਘਰ ਧ. ਮਾਕੇ ਦੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫ਼ਤਾਰ, ਯੂਪੀ ਨਾਲ ਸਬੰਧ
-
ਕੈਦੀ ਨੂੰ ਮਿਲਣ ਆਏ ਇੱਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ , ਮਾਮਲਾ ਤੁਹਾਨੂੰ ਕਰ ਦੇਵੇਗਾ ਹੈਰਾਨ
-
ਹੈ/ਰੋਇਨ ਸਮੇਤ ਔਰਤ ਕਾਬੂ, ਮਾਮਲਾ ਦਰਜ