ਅਪਰਾਧ
ਸੀਆਈਏ ਸਟਾਫ਼ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ਵਿੱਚ ਨਾਜਾਇਜ਼ ਸਾਮਾਨ ਬਰਾਮਦ
Published
11 months agoon
By
Lovepreet
ਅੰਮ੍ਰਿਤਸਰ : ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਹਥਿਆਰਾਂ ਸਮੇਤ ਘੁੰਮ ਰਹੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸਾਗਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤਰਨਤਾਰਨ ਰੋਡ, ਸ਼ਰਨਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਤਰਨਤਾਰਨ ਅਤੇ ਮਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਜੀਠਾ ਰੋਡ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ 45 ਬੋਰ ਦੇ 2 ਪਿਸਤੌਲ 33 ਜਿੰਦਾ ਕਾਰਤੂਸ, 4 ਮੈਗਜ਼ੀਨ ਅਤੇ 32 ਬੋਰ ਦਾ ਇੱਕ ਪਿਸਤੌਲ 2 ਕਾਰਤੂਸ ਸਮੇਤ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਆਰਮਜ਼ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਮਜੀਠਾ ਰੋਡ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਸੀ.ਆਈ.ਏ ਸਟਾਫ-2 ਦੇ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜੇ ਗਏ ਮੁਲਜ਼ਮ ਮਨਪ੍ਰੀਤ ਸਿੰਘ ਦਾ ਸਬੰਧ ਗੈਂਗਸਟਰ ਹਰਦੀਪ ਜੱਟ ਨਾਲ ਹੈ, ਜੋ ਇਸ ਸਮੇਂ ਵਿਦੇਸ਼ ਵਿਚ ਰਹਿ ਰਿਹਾ ਹੈ। ਇਹ ਪਿਸਤੌਲ ਉਸ ਨੂੰ ਹੈਪੀ ਜੱਟ ਨੇ ਕਿਸੇ ਅਣਪਛਾਤੇ ਵਿਅਕਤੀ ਰਾਹੀਂ ਮੁਹੱਈਆ ਕਰਵਾਏ ਸਨ। ਉਨ੍ਹਾਂ ਦਾ ਨਿਸ਼ਾਨਾ ਵਿਰੋਧੀ ਗਰੋਹ ਦੀ ਕੰਟਰੈਕਟ ਕਿਲਿੰਗ ਕਰਨਾ ਸੀ।
ਵਿਦੇਸ਼ ‘ਚ ਬੈਠੇ ਗੈਂਗਸਟਰ ਜੱਟ ਦੇ ਖਿਲਾਫ ਕਤਲ, ਹਥਿਆਰ ਅਤੇ NDPS ਐਕਟ ਤਹਿਤ 18 ਕੇਸ ਦਰਜ ਕੀਤੇ ਗਏ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਅਤੇ ਸ਼ਰਨਜੀਤ ਸਿੰਘ ਖ਼ਿਲਾਫ਼ ਦੋ-ਦੋ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੌਰਾਨ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
You may like
-
ਲੱਖਾਂ ਦੀ ਧੋਖਾਧੜੀ ਦਾ ਦੋਸ਼, 3 ਖਿਲਾਫ਼ ਮਾਮਲਾ ਦਰਜ
-
ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਸਮੇਤ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗਾ ਵੱਡਾ ਲਾਭ, ਪੜ੍ਹੋ…
-
ਦਾਣਾ ਮੰਡੀ ‘ਚ ਲੁੱ.ਟ ਦੀ ਵੱਡੀ ਵਾ/ਰਦਾਤ, 5 ਦੋਸ਼ੀ ਗ੍ਰਿਫਤਾਰ
-
ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ SAS ਨਗਰ ਲਈ ਬਜਟ ‘ਚ ਵੱਡਾ ਐਲਾਨ, ਮਿਲੇਗਾ ਲਾਭ
-
ਲੁਧਿਆਣਾ ਦੇ ਇਸ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, CCTV ਕੈਮਰੇ ਨੇ ਖੋਲ੍ਹਿਆ ਰਾਜ਼
-
ਪੰਜਾਬ ਵਿੱਚ ਇੱਕ ਹੋਰ En.counter, ਪੁਲਿਸ ਅਤੇ ਗੈਂ/ਗਸਟਰਾਂ ਵਿਚਕਾਰ ਹੋਈ ਕਰਾਸ ਫਾ/ਇਰਿੰਗ