ਲੁਧਿਆਣਾ: ਕੁੱਟਮਾਰ ਮਾਮਲੇ ‘ਚ ਪੁਲਸ ਦੀ ਕਾਰਵਾਈ ਤੋਂ ਨਾਖੁਸ਼ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਜਨਕਪੁਰੀ ਚੌਕੀ ਦੇ ਬਾਹਰ ਧਰਨਾ ਦੇ ਕੇ ਰੋਡ ਜਾਮ ਕਰ ਦਿੱਤਾ। ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਲੋਕਾਂ ਦਾ ਦੋਸ਼ ਹੈ ਕਿ ਦੋਸ਼ੀ ਨੌਜਵਾਨ ਨੇ ਉਨ੍ਹਾਂ ਦੇ ਧਰਮ ਖਿਲਾਫ ਅਪਸ਼ਬਦ ਵਰਤੇ ਹਨ। ਪਰ ਪੁਲੀਸ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਅਤੇ ਐਸਐਚਓ ਮੈਡਮ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਬਿਜਾਏ ਉਨ੍ਹਾਂ ਦਾ ਮਜ਼ਾਕ ਉਡਾ ਰਹੀ ਸੀ, ਜਿਸ ਕਾਰਨ ਉਨ੍ਹਾਂ ਅੱਜ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।