ਦੀਨਾਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ਅੱਜ ਗੁਰਦਾਸਪੁਰ ਦੀਨਾਨਗਰ ਬਾਈਪਾਸ ‘ਤੇ ਹੋਣ ਜਾ ਰਹੀ ਹੈ। ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਸਵੇਰ ਤੋਂ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬਲਬੀਰ ਸਿੰਘ ਰੰਧਾਵਾ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨ ਚੱਕ ਸਮੇਤ ਦਲਬੀਰ ਸਿੰਘ ਆਦਿ ਨੂੰ ਪੁਲੀਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ ਤਾਂ ਜੋ ਕਿਸੇ ਕਿਸਾਨ ਜਥੇਬੰਦੀ ਵੱਲੋਂ ਕੋਈ ਕਾਰਵਾਈ ਨਾ ਕੀਤੀ ਜਾ ਸਕੇ।