ਲੋਕ ਸਭਾ ਚੋਣਾਂ ਤੋਂ ਇੱਕ ਦਿਨ ਬਾਅਦ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇੱਕ ਸ਼ੱਕੀ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਬਰਾਮਦ ਕੀਤੇ ਹਨ। ਬੀ ਐੱਸ ਐੱਫ. ਅਧਿਕਾਰੀਆਂ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦੀ ਪਿੰਡ ਕੱਕੜ ਦਾ ਇੱਕ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ ਨੇ ਉਸ ਦੇ ਘਰ ਛਾਪਾ ਮਾਰਿਆ। ਤਲਾਸ਼ੀ ਲੈਣ ‘ਤੇ ਤਸਕਰ ਕੋਲੋਂ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਸੂਤਰਾਂ ਮੁਤਾਬਕ ਇਸ ਮਾਮਲੇ ‘ਚ ਹੋਰ ਵੀ ਵੱਡਾ ਖੁਲਾਸਾ ਹੋ ਸਕਦਾ ਹੈ। ਇਹ ਕਾਰਵਾਈ ਭਾਰਤ-ਪਾਕਿਸਤਾਨ ਵਿਚਾਲੇ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨਾਮੀ ਸਮੱਗਲਰ ਦੇ ਘਰੋਂ ਹੋਈ ਹੈ। ਫਿਲਹਾਲ ਉਕਤ ਇਲਾਕੇ ‘ਚ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।