ਜਲੰਧਰ : ਜਲੰਧਰ ‘ਚ ਦਿਹਾਤੀ ਪੁਲਸ ਦੇ ਡੀਐੱਸਪੀ ਦੇ ਬੇਟੇ ਦੀ ਦਰਦਨਾਕ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਸੁਖਜੀਤ ਸਿੰਘ ਦੇ ਪੁੱਤਰ ਅਜੈ ਪਾਲ ਉਰਫ਼ ਲਾਲੀ ਦੀ ਬਸ਼ੀਰਪੁਰਾ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਖਬਰ ਸਾਹਮਣੇ ਆਈ ਹੈ ਕਿ ਪੁਲਸ ਨੂੰ ਲਾਲੀ ਦੀ ਜੇਬ ‘ਚੋਂ ਇਕ ਪਰਚੀ ਮਿਲੀ ਸੀ, ਜਿਸ ‘ਤੇ ਡੀਐੱਸਪੀ ਸੁਖਜੀਤ ਸਿੰਘ ਦਾ ਨੰਬਰ ਸੀ। ਇਸ ਤੋਂ ਬਾਅਦ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਲਾਸ਼ ਉਸ ਦੇ ਲੜਕੇ ਦੀ ਹੈ। ਪੁਲਸ ਇਸ ਮਾਮਲੇ ਦੀ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਪੁਲੀਸ ਨੂੰ ਮੌਕੇ ’ਤੇ ਕੋਈ ਵਾਹਨ ਨਹੀਂ ਮਿਲਿਆ, ਜਿਸ ਕਾਰਨ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਪੈਦਲ ਹੀ ਇੱਥੇ ਆਇਆ ਹੋਵੇਗਾ। ਬੇਟੇ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਜਦੋਂ ਕਿ ਡੀ.ਐਸ.ਪੀ. ਪ੍ਰਿੰਸ ਦਾ ਦੂਜਾ ਪੁੱਤਰ ਵਿਦੇਸ਼ ‘ਚ ਹੈ, ਜਿਸ ਤੋਂ ਬਾਅਦ ਮ੍ਰਿਤਕ ਲਾਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।