ਅਪਰਾਧ
3 ਦੋਸਤਾਂ ਨੇ ਮਿਲ ਕੇ ਕੀਤਾ ਕਾਂਡ, ਦਿੱਤੀ ਆਪਣੇ ਹੀ ਦੋਸਤ ਦੀ ਦ*ਰਦਨਾਕ ਮੌ.ਤ
Published
11 months agoon
By
Lovepreet
ਲੁਧਿਆਣਾ : ਸੂਆ ਰੋਡ ‘ਤੇ ਇਕੱਠੇ ਬੈਠੇ ਦੋਸਤਾਂ ਵਿਚਾਲੇ ਤਿੰਨ ਦੋਸਤਾਂ ਨੇ ਮਿਲ ਕੇ ਚੌਥੇ ਦੋਸਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਵਿਕਾਸ (25) ਬਡੇਵਾਲ ਦਾ ਰਹਿਣ ਵਾਲਾ ਸੀ। ਲਾਸ਼ ਨੂੰ ਦੇਖ ਕੇ ਰਾਹਗੀਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਭੇਜ ਦਿੱਤਾ। ਇਸ ਮਾਮਲੇ ਵਿੱਚ ਪੁਲੀਸ ਨੇ ਤਿੰਨ ਦੋਸਤਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਸਵੇਰੇ ਵਾਪਰੀ। ਮ੍ਰਿਤਕ ਵਿਕਾਸ ਆਪਣੇ ਤਿੰਨ ਦੋਸਤਾਂ ਨਾਲ ਦੇਰ ਰਾਤ ਗਿਆ ਹੋਇਆ ਸੀ ਪਰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ। ਇਸ ਤੋਂ ਬਾਅਦ ਤਿੰਨਾਂ ਨੇ ਵਿਕਾਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।
ਮੁਲਜ਼ਮਾਂ ਨੇ ਵਿਕਾਸ ’ਤੇ ਕਈ ਵਾਰ ਹਮਲੇ ਕੀਤੇ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਵੇਰੇ ਜਦੋਂ ਪੁਲੀਸ ਨੂੰ ਪਤਾ ਲੱਗਾ ਤਾਂ ਥਾਣਾ ਸਰਾਭਾ ਨਗਰ ਅਧੀਨ ਪੈਂਦੀ ਰਘੂਨਾਥ ਐਨਕਲੇਵ ਚੌਕੀ ਦੀ ਪੁਲੀਸ ਮੌਕੇ ’ਤੇ ਪੁੱਜ ਗਈ।
ਪੁਲਿਸ ਅਜੇ ਤੱਕ ਇਹ ਸਪੱਸ਼ਟ ਨਹੀਂ ਕਰ ਸਕੀ ਹੈ ਕਿ ਉਕਤ ਦੋਸਤਾਂ ਵਿਚਾਲੇ ਕੀ ਗੱਲ ਹੋਈ ਜਿਸ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੇ ਵਿਕਾਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੇ ਫੜੇ ਜਾਣ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਦਾ ਪਤਾ ਲੱਗੇਗਾ।
You may like
-
ਲੱਖਾਂ ਦੀ ਧੋਖਾਧੜੀ ਦਾ ਦੋਸ਼, 3 ਖਿਲਾਫ਼ ਮਾਮਲਾ ਦਰਜ
-
ਪੰਜਾਬ ‘ਚ ਆਈਫੋਨ 11 ਲਈ ਦੋਸਤ ਦਾ ਕ/ਤਲ, ਲਾ/ਸ਼ ਦੇ ਕੀਤੇ ਟੁਕੜੇ
-
ਦਾਣਾ ਮੰਡੀ ‘ਚ ਲੁੱ.ਟ ਦੀ ਵੱਡੀ ਵਾ/ਰਦਾਤ, 5 ਦੋਸ਼ੀ ਗ੍ਰਿਫਤਾਰ
-
ਲੁਧਿਆਣਾ ਦੇ ਇਸ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, CCTV ਕੈਮਰੇ ਨੇ ਖੋਲ੍ਹਿਆ ਰਾਜ਼
-
ਇਸ ਬੇਕਰੀ ‘ਚ 14 ਸਾਲ ਦੇ ਨਾਬਾਲਗ ਨਾਲ ਕੀਤਾ ਇਹ ਕੰਮ….
-
ਲੁਧਿਆਣਾ ‘ਚ ਵੱਡੀ ਵਾ/ਰਦਾਤ, ਸੜਕ ਵਿਚਕਾਰ ਸ਼ਰੇਆਮ ਲੁੱਟਿਆ ਕਾਰੋਬਾਰੀ