ਅਪਰਾਧ
ਵਿਜੀਲੈਂਸ ਬਿਊਰੋ ਦੀ ਕਾਰਵਾਈ, ESIC ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਰਿਸ਼ਵਤ ਮੰਗਦਾ ਕਾਬੂ
Published
11 months agoon
By
Lovepreet
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ESIC ਡਿਸਪੈਂਸਰੀ, ਫੋਕਲ ਪੁਆਇੰਟ ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਥਾਣਾ ਢੰਡਾਰੀ ਖੁਰਦ, ਲੁਧਿਆਣਾ ਸ਼ਹਿਰੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਥਿਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਲਾਈਨ ਪੋਰਟਲ. ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਕਤ ਬ੍ਰਾਂਚ ਮੈਨੇਜਰ ESIC ਲੁਧਿਆਣਾ ਨੇ ਆਪਣੇ ਦੋਸਤ ਦੀ ਪਤਨੀ ਨੂੰ ਪੈਨਸ਼ਨ ਜਾਰੀ ਕਰਵਾਉਣ ਲਈ 10,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤ ਦੇ ਨਾਲ-ਨਾਲ ਸ਼ਿਕਾਇਤਕਰਤਾ ਅਤੇ ਦੋਸ਼ੀ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਰੋਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਭਲਕੇ ਉਸਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
You may like
-
ਭ੍ਰਿਸ਼ਟਾਚਾਰ ਵਿਰੁੱਧ ਮੌਕੇ ‘ਤੇ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਨੇ ਜ਼ਿਲ੍ਹਾ ਮੈਨੇਜਰ ਨੂੰ ਕੀਤਾ ਰੰਗੇ ਹੱਥੀਂ ਕਾਬੂ
-
ਪੰਜਾਬ ਪੁਲਿਸ ਹਰਕਤ ‘ਚ, ਹ/ਥਿਆਰਾਂ ਦੇ ਲਾਇਸੈਂਸ ਕੀਤੇ ਜਾ ਰਹੇ ਨੇ ਰੱਦ
-
ਪੰਜਾਬ ਵਿੱਚ ਆਈਪੀਐਸ ਅਫਸਰਾਂ ਦੇ ਤਬਾਦਲੇ, ਫਿਰ ਬਦਲੇ ਵਿਜੀਲੈਂਸ ਬਿਊਰੋ ਦੇ ਮੁਖੀ
-
ਘਰ ਦੇ ਬਾਹਰੋਂ ਟਰਾਲੀ ਚੋਰੀ ਹੋਣ ਦਾ ਮਾਮਲਾ, ਕੀਤੀ ਗਈ ਇਹ ਕਾਰਵਾਈ
-
ਸ਼ੰਭੂ-ਖਨੌਰੀ ਬਾਰਡਰ ਜਲਦ ਖੁੱਲ੍ਹੇਗਾ! ਕਿਸਾਨਾਂ ‘ਤੇ ਕਾਰਵਾਈ ਤੋਂ ਬਾਅਦ ਹੁਣ ਤੱਕ ਦਾ ਪੂਰਾ ਪੜ੍ਹੋ ਅਪਡੇਟ
-
ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਜਾਰੀ, ਅੱਜ ਇਹਨਾਂ ਜ਼ਿਲ੍ਹਿਆਂ ‘ਚ ਕਾਰਵਾਈ ਦੀਆਂ ਤਿਆਰੀਆਂ