ਲੁਧਿਆਣਾ : ਮਹਾਨਗਰ ‘ਚ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਸਾਊਥ ਸਿਟੀ ਲੁਧਿਆਣਾ ਦੇ ਇੱਕ ਮਸ਼ਹੂਰ ਰੈਸਟੋਰੈਂਟ ਵਿੱਚ ਭਾਰੀ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪਰਿਵਾਰਾਂ ਵਿਚ ਲੜਾਈ-ਝਗੜਾ ਵੀ ਹੋਇਆ।