ਚੰਡੀਗੜ੍ਹ : ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਅੰਤਰਰਾਸ਼ਟਰੀ ਯੋਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਹੈੱਡਕੁਆਰਟਰ ‘ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਯੋਗਾ ਕੈਂਪ ਲਗਾਇਆ ਗਿਆ, ਜਿਸ ‘ਚ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ |
ਯੋਗ ਦਿਵਸ ਮੌਕੇ ਸੀ.ਐਮ ਮਾਨ ਨੇ ਟਵੀਟ ਰਾਹੀਂ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਆਓ, ਆਪਣੇ ਜੀਵਨ ਵਿੱਚ ਨਵੀਂ ਊਰਜਾ ਅਤੇ ਤੰਦਰੁਸਤੀ ਬਣਾਈ ਰੱਖਣ ਲਈ ਯੋਗ ਨੂੰ ਅਪਣਾਈਏ।
