ਲੁਧਿਆਣਾ : ਲੁਧਿਆਣਾ ਦੇ ਹੈਬੋਵਾਲ ‘ਚ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਮੁੱਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਕਰੀਬ 1 ਵਜੇ ਚੂਹੜਪੁਰ ਰੋਡ ‘ਤੇ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਗਈ ਪੁਲਸ ‘ਤੇ ਗੈਂਗਸਟਰ ਅਤੇ ਉਸ ਦੇ ਸਾਥੀ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਪੁਲਿਸ ਵਾਲ ਵਾਲ ਬਚ ਗਈ। ਜਦਕਿ ਗੈਂਗਸਟਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਇਸ ਦੇ ਨਾਲ ਹੀ ਪੁਲੀਸ ਨੇ ਸਿਵਲ ਹਸਪਤਾਲ ਨੂੰ ਵੀ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਦੇਗਾ ਵਜੋਂ ਹੋਈ ਹੈ, ਜਿਸ ਨੂੰ ਜਦੋਂ ਪੁਲੀਸ ਗ੍ਰਿਫ਼ਤਾਰ ਕਰਨ ਗਈ ਸੀ ਤਾਂ ਉਸ ਨੇ ਨਾਜਾਇਜ਼ ਹਥਿਆਰ ਲੈ ਕੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।