ਦੀਨਾਨਗਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਤੀ ਰਾਤ ਵੀ ਬੀ.ਓ.ਪੀ. ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਚੌਂਤਰਾ ਦੀ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਕਰਕੇ ਉਸ ਨੂੰ ਵਾਪਸ ਭੇਜ ਦਿੱਤਾ।
ਜਿਸ ਤੋਂ ਬਾਅਦ ਅੱਜ ਡੀ.ਐਸ.ਪੀ ਦੀਨਾਨਗਰ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੂਰੇ ਸਰਹੱਦੀ ਖੇਤਰ ਅੰਦਰ ਪੁਲਿਸ ਅਤੇ ਬੀ.ਐਸ.ਐਫ. ਪੂਰੇ ਇਲਾਕੇ ‘ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਕੋਈ ਵੀ ਗੈਰ-ਕਾਨੂੰਨੀ ਸਮਾਨ ਬਰਾਮਦ ਨਹੀਂ ਹੋਇਆ। ਇਸ ਮੌਕੇ ਥਾਣਾ ਮੁਖੀ ਦੋਰਾਂਗਲਾ ਦਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ |