ਲੁਧਿਆਣਾ: ਥਾਣਾ ਲਾਡੋਵਾਲ ਦੀ ਪੁਲਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਇਕ ਔਰਤ ਨੂੰ 70 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਵੀਰ ਇੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪੁਲੀਸ ਨੇ ਕਮਲਾ ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਤਲਵੰਡੀ ਕਲਾ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਮੁਲਜ਼ਮ ਔਰਤ ਖ਼ਿਲਾਫ਼ ਥਾਣਾ ਲਾਡੋਵਾਲ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਉਕਤ ਔਰਤ ਖਿਲਾਫ ਪਹਿਲਾਂ ਵੀ ਨਸ਼ਾ ਵੇਚਣ ਦੇ ਕਈ ਮਾਮਲੇ ਦਰਜ ਹਨ।