ਅੰਮ੍ਰਿਤਸਰ : ਖਾਲਿਸਤਾਨ ਸਮਰਥਕਾਂ ਵੱਲੋਂ ਗੋਲੀ ਮਾਰ ਕੇ ਕਤਲ ਕੀਤੇ ਗਏ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਪੁੱਤਰਾਂ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਦੋਵੇਂ ਪੁੱਤਰਾਂ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਵਪਾਰੀ ਤੋਂ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।
ਪੀੜਤ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਦੀਪ ਕੰਪਲੈਕਸ ਦੇ ਰਹਿਣ ਵਾਲੇ ਵਪਾਰੀ ਕਮਲਕਾਂਤ ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਉਸ ਦੀ ਦੁਕਾਨ ’ਚੋਂ 4 ਲੈਪਟਾਪ ਅਤੇ 30 ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ ਸਨ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਉਕਤ ਮਰਹੂਮ ਸੁਧੀਰ ਸੂਰੀ ਦੇ ਲੜਕਿਆਂ ਨੇ ਉਸ ਨੂੰ ਜਾਅਲੀ ਪਤੇ ‘ਤੇ ਸਿਮ ਵੇਚਣ ਦੀ ਧਮਕੀ ਦਿੱਤੀ। ਪੀੜਤ ਨੇ ਦੱਸਿਆ ਕਿ ਦੋਵੇਂ ਭਰਾ ਆਪਣੇ ਤਿੰਨ ਸਾਥੀਆਂ ਸਮੇਤ ਦੁਕਾਨ ‘ਚ ਦਾਖਲ ਹੋਏ ਅਤੇ ਦੁਕਾਨ ‘ਤੇ ਰੱਖਿਆ ਲੈਪਟਾਪ ਅਤੇ ਮੋਬਾਈਲ ਲੈ ਗਏ | ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਕਿਸੇ ਖਾਲੀ ਥਾਂ ‘ਤੇ ਬੁਲਾਇਆ ਅਤੇ ਉਸ ਤੋਂ 6 ਲੱਖ ਰੁਪਏ ਦੀ ਫਿਰੌਤੀ ਵੀ ਕੀਤੀ।