ਅੰਮ੍ਰਿਤਸਰ: ਹੁਸੈਨਪੁਰਾ ਚੌਕ ‘ਤੇ ਸਵਾਰੀਆਂ ਨਾਲ ਭਰੀ ਇੱਕ ਕਾਰ ਅਤੇ ਵੈਨ ਵਿਚਾਲੇ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਾਰ ਦਾ ਕਾਫੀ ਨੁਕਸਾਨ ਹੋਇਆ ਹੈ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਵੈਨ ਵਿੱਚ 15 ਤੋਂ 17 ਯਾਤਰੀ ਸਵਾਰ ਸਨ ਜੋ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਸਨ। ਇਸ ਦੌਰਾਨ ਹੁਸੈਨਪੁਰ ਚੌਕ ਵਿੱਚ ਵੈਨ ਦਾ ਇੱਕ ਕਾਰ ਨਾਲ ਹਾਦਸਾ ਹੋ ਗਿਆ। ਇਸ ਹਾਦਸੇ ‘ਚ ਕਾਰ ਦਾ ਕਾਫੀ ਨੁਕਸਾਨ ਹੋਇਆ ਅਤੇ ਇਸ ‘ਚ ਬੈਠੇ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੈਨ ਵਿੱਚ ਬੈਠੇ ਯਾਤਰੀ ਵੀ ਵਾਲ-ਵਾਲ ਬਚ ਗਏ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਵੈਨ ਦੇ ਮਾਲਕ ਨੂੰ ਬੁਲਾਇਆ ਗਿਆ ਸੀ ਅਤੇ ਵੈਨ ਦੇ ਡਰਾਈਵਰ ਨੇ ਕਿਹਾ ਕਿ ਜੋ ਵੀ ਨੁਕਸਾਨ ਹੋਇਆ ਹੈ, ਕਾਰ ਮਾਲਕ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਨਾਲ ਦੋਵੇਂ ਧਿਰਾਂ ਆਪਸੀ ਸਹਿਮਤੀ ਨਾਲ ਸਮਝੌਤਾ ਕਰ ਲਿਆ।