ਬਠਿੰਡਾ: ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇੱਥੇ ਮਿਸ਼ਨ ‘ਸਰਵੇਲੈਂਸ’ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਡੀ.ਜੀ. ਪੀ ਪੰਜਾਬ ਨੇ ਟਵੀਟ ਕੀਤਾ, ”ਬਠਿੰਡਾ ‘ਚ ਮਿਸ਼ਨ ‘ਸਰਵੇਲੈਂਸ’ ਪਹਿਲ ਕਦਮੀ ਦੀ ਸ਼ੁਰੂਆਤ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ।
ਡੀ.ਜੀ.ਪੀ ਨੇ ਲਿਖਿਆ, “ਅਸੀਂ ਆਪਣੇ ਪਿੰਡਾਂ ਦੇ ਚੌਕੀਦਾਰਾਂ ਨਾਲ ਫਿਰ ਤੋਂ ਨਸ਼ਿਆਂ ਵਿਰੁੱਧ ਲੜਨ ਲਈ ਇੱਕਜੁੱਟ ਹੋ ਰਹੇ ਹਾਂ। ਇਹ ਰਵਾਇਤੀ ਪੁਲਿਸਿੰਗ ਤਰੀਕਿਆਂ ਨੂੰ ਮੁੜ ਸੁਰਜੀਤ ਕਰਨ ਵੱਲ ਇੱਕ ਕਦਮ ਹੈ, ਡੀਜੀਪੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਸੀ.ਐਮ ਮਾਨ ਦੀ ਅਗਵਾਈ ਵਿੱਚ ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ਕਰੀਏ ਅਤੇ ਸਾਂਝਾ ਕਰੀਏ। ਨਸ਼ਿਆਂ ਵਿਰੁੱਧ ਜਾਣਕਾਰੀ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣਾ।
