ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਰਨਤਾਰਨ ਮਾਮਲੇ ‘ਚ ਪੁਲਿਸ ਨੇ 2 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਨ੍ਹਾਂ ਨਿਹੰਗ ਸਿੰਘਾਂ ਨੂੰ ਕਰਤਾਰਪੁਰ ਨੇੜੇ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਉਕਤ ਨਿਹੰਗ ਸਿੰਘਾਂ ਦਾ ਪਿੱਛਾ ਕਰ ਰਹੀ ਸੀ ਤਾਂ ਪੁਲਸ ਨੂੰ ਦੇਖ ਕੇ ਉਹ ਆਪਣੀ ਇਨੋਵਾ ਕਾਰ ਭਜਾ ਕੇ ਭੱਜ ਗਏ। ਅਖ਼ੀਰ ਪੁਲਿਸ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਫੜ ਲਿਆ। ਫੜੇ ਗਏ ਨਿਹੰਗ ਸਿੰਘਾਂ ਦੀ ਪਛਾਣ ਪਰਮਿੰਦਰ ਸਿੰਘ ਅਤੇ ਰਾਜਨ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਹੋਰ ਗ੍ਰਿਫ਼ਤਾਰੀਆਂ ਅਜੇ ਬਾਕੀ ਹਨ।
ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪੱਟੀ ਦੇ ਵਾਰਡ ਨੰਬਰ 6 ‘ਚ 6 ਨਿਹੰਗ ਸਿੰਘਾਂ ਨੇ ਇਕ ਘਰ ‘ਚ ਦਾਖਲ ਹੋ ਕੇ ਇਕ ਵਿਅਕਤੀ ਸ਼ੰਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਜਿਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ‘ਚ ਨਿਹੰਗ ਸਿੰਘ ਕੁਝ ਲੋਕਾਂ ਨਾਲ ਬਹਿਸ ਕਰਦੇ ਨਜ਼ਰ ਆਏ ਸਨ ਇਸ ਵਾਰ ਉਸ ਨੇ ਸ਼ੰਮੀ ਦਾ ਕਤਲ ਕੀਤਾ ਸੀ ਅਤੇ ਉਸ ਦੇ ਪੁੱਤਰ ਨੂੰ ਵੀ ਮਾਰਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਦਿੱਤਾ ਅਤੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦਾ ਅਲਟੀਮੇਟਮ ਦਿੱਤਾ।