ਜਲੰਧਰ : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੌਰਾਨ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ‘ਤੇ ਜਾਇੰਟ ਪੁਲਸ ਕਮਿਸ਼ਨਰ ਨੇ ਤਲਾਸ਼ੀ ਮੁਹਿੰਮ ਚਲਾਈ।ਇਸ ਕਾਰਵਾਈ ਦੌਰਾਨ ਪੁਲਿਸ ਨੇ ਸਟੇਸ਼ਨ ‘ਤੇ ਆਉਣ-ਜਾਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਦੀ ਤਲਾਸ਼ੀ ਵੀ ਲਈ | ਡੌਗ ਸਕੁਐਡ ਨੇ ਲਾਵਾਰਿਸ ਵਸਤਾਂ ਅਤੇ ਪਾਰਸਲਾਂ ਦੀ ਵੀ ਜਾਂਚ ਕੀਤੀ। ਦੂਜੇ ਪਾਸੇ ਜੁਆਇੰਟ ਸੀਪੀ ਨੇ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨ ਦੇ ਨਾਲ-ਨਾਲ ਵੱਡੇ ਚੌਰਾਹਿਆਂ ‘ਤੇ ਨਾਕੇਬੰਦੀ ਕਰਕੇ ਲੋਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਨਾਲ ਹੀ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵੀ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ, ਜਿਸ ਲਈ ਅੱਜ ਸਟੇਸ਼ਨ ‘ਤੇ ਚੈਕਿੰਗ ਕੀਤੀ ਗਈ |