ਲੁਧਿਆਣਾ : ਬੀਤੀ ਰਾਤ ਜੋਧੇਵਾਲ ਥਾਣੇ ਅਧੀਨ ਪੈਂਦੇ ਸ਼ਿਵਪੁਰੀ ਚੌਕ ਵਿਖੇ ਪੈਦਲ ਨੈਸ਼ਨਲ ਹਾਈਵੇਅ ਪਾਰ ਕਰ ਰਹੇ ਦੋ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਰਾਹਗੀਰਾਂ ਵੱਲੋਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਨ੍ਹਾਂ ਦੀ ਪਛਾਣ ਬਲਵੀਰ ਕੁਮਾਰ, ਸਲੇਮ ਟਾਬਰੀ ਅਤੇ ਉਪੇਂਦਰ ਕੁਮਾਰ ਵਜੋਂ ਹੋਈ ਹੈ। ਬਲਬੀਰ ਕੁਮਾਰ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਥਾਣਾ ਜੋਧੇਵਾਲ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।