ਲੁਧਿਆਣਾ : ਸ਼ਿਮਲਾਪੁਰੀ ਆਬਜ਼ਰਵੇਸ਼ਨ ਹੋਮ ‘ਚ ਬੰਦ ਨਾਬਾਲਿਗਾਂ ਦੀਆਂ ਵੱਡੀਆਂ ਵਾਰਦਾਤਾਂ ਦਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਆਬਜ਼ਰਵੇਸ਼ਨ ਹੋਮ ਵਿੱਚ ਬੰਦ ਨਾਬਾਲਗਾਂ ਨਾਲ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਹੋਮ ਸੁਪਰਡੈਂਟ ਨੇ ਪੁਲੀਸ ਨੂੰ ਪੱਤਰ ਭੇਜ ਕੇ ਸ਼ਿਕਾਇਤ ਦਰਜ ਕਰਵਾਈ ਹੈ। ਇਸ ਪੱਤਰ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸ਼ਿਮਲਾਪੁਰੀ ਆਬਜ਼ਰਵੇਸ਼ਨ ਹੋਮ ਵਿੱਚ ਕੈਦ 10 ਨਾਬਾਲਗਾਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।