ਚੰਡੀਗੜ੍ਹ : ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਲਗਾਤਾਰ ਬਦਲਾਅ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਹੁਣ ਜਲ ਸਰੋਤ ਵਿਭਾਗ ਵਿੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਵਿੱਚ ਕੰਮ ਕਰਦੇ 14 ਉਪ ਮੰਡਲ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਕੁਮਾਰ ਧਵਨ, ਇੰਦਰਵੀਰ ਸਿੰਘ ਰੰਧਾਵਾ, ਵਰਿੰਦਰ ਕੁਮਾਰ, ਸੁਰਜੀਤ ਸਿੰਘ, ਨਿਸ਼ਾਂਤ ਕੁਮਾਰ, ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਕੁਨਾਲ ਢੀਂਗਰਾ, ਸੁਖਪਾਲ ਸਿੰਘ, ਖੁਸ਼ਮਿੰਦਰ ਸਿੰਘ, ਰਾਘਵ ਗਰਗ, ਵਿਜੇ, ਗੁਰਮੀਤ ਸਿੰਘ ਅਤੇ ਗੁਰਿੰਦਰਜੀਤ ਸਿੰਘ ਸ਼ਾਮਲ ਹਨ . ਸੂਚੀ ਹੇਠ ਲਿਖੇ ਅਨੁਸਾਰ ਹੈ:
