ਲੁਧਿਆਣਾ: ਸ਼ਹਿਰ ਵਿੱਚ ਇੱਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਬਾਈਪਾਸ ‘ਤੇ ਸਥਿਤ ਇਕ ਨਿਰਮਾਣ ਅਧੀਨ ਫੈਕਟਰੀ ‘ਚ ਕੰਮ ਕਰਦੇ ਇਕ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ, ਜਦਕਿ ਦੋ ਮਜ਼ਦੂਰ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਦੌਰਾਨ ਉੱਥੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਨਿਰਮਾਣ ਅਧੀਨ ਇਕ ਫੈਕਟਰੀ ‘ਚ ਕੰਮ ਕਰ ਰਹੇ ਸਨ, ਜਦੋਂ ਜ਼ਮੀਨੀ ਮੰਜ਼ਿਲ ‘ਤੇ ਪਾਣੀ ਭਰ ਜਾਣ ਕਾਰਨ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ‘ਚ ਕਈ ਮਜ਼ਦੂਰ ਕਰੰਟ ਲੱਗ ਗਏ। ਇਸ ਹਾਦਸੇ ‘ਚ ਇਕ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।