ਫਗਵਾੜਾ : ਚੰਡੀਗੜ੍ਹ ਬਾਈਪਾਸ ‘ਤੇ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ‘ਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਸੜਕ ਪਾਰ ਕਰ ਰਿਹਾ ਸੀ ਕਿ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਕੁਮਾਰ ਪੁੱਤਰ ਰੂਪ ਲਾਲ ਵਾਸੀ ਨਾਨਕ ਨਗਰੀ ਵਜੋਂ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੀ ਪੁਲਿਸ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਰਵੀ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।