ਜੰਮੂ : ਜੰਮੂ-ਕਸ਼ਮੀਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਜੰਮੂ ਦੇ ਸੁੰਜਵਾਂ ਬੇਸ ਕੈਂਪ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਇਸ ਦੌਰਾਨ ਇਕ ਫੌਜੀ ਦੇ ਜ਼ਖਮੀ ਹੋਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ।
ਜੰਮੂ-ਕਸ਼ਮੀਰ ‘ਚ ਜਲਦ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੌਰਾਨ ਇਹ ਅੱਤਵਾਦੀ ਹਮਲਾ ਬਹੁਤ ਵੱਡੀ ਗੱਲ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ 2 ਤੋਂ 3 ਲੋਕ ਹਨ, ਜਿਨ੍ਹਾਂ ਨੇ ਬੇਸ ਕੈਂਪ ‘ਤੇ ਗੋਲੀਆਂ ਚਲਾਈਆਂ। ਫਿਲਹਾਲ ਇਸ ਮਾਮਲੇ ‘ਚ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਸ ਹਮਲੇ ‘ਚ ਇਕ ਫੌਜੀ ਜ਼ਖਮੀ ਹੋ ਗਿਆ ਹੈ। ਫੌਜ ਨੇ ਹਮਲਾ ਕਰਨ ਵਾਲੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।