ਅੰਮ੍ਰਿਤਸਰ : ਅੰਮ੍ਰਿਤਸਰ ਸਥਿਤ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਚੁਣਿਆ ਹੈ। ਹੁਣ ਨਾਮਜ਼ਦਗੀ ਦੇਣ ਦਾ ਅਧਿਕਾਰ ਜਸਦੀਪ ਸਿੰਘ ਗਿੱਲ ਕੋਲ ਹੋਵੇਗਾ।
ਦੱਸਿਆ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕਰਕੇ ਸਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਸਦੀਪ ਸਿੰਘ ਗਿੱਲ ਅੱਜ ਤੋਂ ਹੀ ਗੱਦੀ ਸੰਭਾਲਣਗੇ।
