ਮਾਨਸਾ : ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਪਿੰਡ ਅਤਲਾ ਖੁਰਦ ਵਿੱਚ ਉਸ ਵੇਲੇ ਵੱਡੀ ਘਟਨਾ ਵਾਪਰੀ ਜਦੋਂ ਦਿਨ ਦਿਹਾੜੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਉਰਫ਼ ਮੇਲਾ (45) ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਤਲ ਇੱਕ ਔਰਤ ਸਮੇਤ ਤਿੰਨ ਲੋਕ ਸਨ। ਪੁਲਿਸ ਅਨੁਸਾਰ ਇਹ ਇੱਕ ਔਰਤ ਨਾਲ ਛੇੜਛਾੜ ਦਾ ਮਾਮਲਾ ਸੀ, ਜਿਸ ਕਾਰਨ ਗੁਰਮੇਲ ਸਿੰਘ ਦਾ ਕਤਲ ਕੀਤਾ ਗਿਆ ਸੀ। ਮ੍ਰਿਤਕ ਵਿਅਕਤੀ ਬੈਚਲਰ ਸੀ ਅਤੇ ਪਿੰਡ ਦਾ ਹੀ ਰਹਿੰਦਾ ਸੀ। ਫਿਲਹਾਲ ਪੁਲਿਸ ਕਾਤਲਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਕਾਤਲਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।