ਚੰਡੀਗੜ੍ਹ : ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।
ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੰਨੀ ਅਤੇ ਅਗਨੀਹੋਤਰੀ ਨੂੰ ਨਿਯੁਕਤ ਕੀਤਾ ਹੈ। ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ ਚੋਣਾਂ ਹੋ ਰਹੀਆਂ ਹਨ।ਪਹਿਲੇ ਪੜਾਅ ‘ਚ 24 ਸੀਟਾਂ ‘ਤੇ ਅੱਜ ਯਾਨੀ ਬੁੱਧਵਾਰ ਨੂੰ ਵੋਟਿੰਗ ਹੋ ਰਹੀ ਹੈ, ਉਸ ਤੋਂ ਬਾਅਦ 25 ਸਤੰਬਰ ਨੂੰ ਦੂਜੇ ਪੜਾਅ ‘ਚ 26 ਸੀਟਾਂ ‘ਤੇ ਵੋਟਿੰਗ ਹੋਵੇਗੀ। ਤੀਜੇ ਪੜਾਅ ‘ਚ 40 ਸੀਟਾਂ ‘ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
