ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਰਾਈਸ ਮਿੱਲਰਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਝੋਨੇ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਟੋਰੇਜ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਵੀ ਗੱਲਬਾਤ ਕੀਤੀ ਗਈ, ਜਿਸ ‘ਤੇ ਉਨ੍ਹਾਂ ਨੇ ਵੀ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਝੋਨੇ ਦੀ ਖਰੀਦ ਲਈ ਤਿਆਰ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।