ਲੁਧਿਆਣਾ: ਥਾਣਾ ਲਾਡੋਵਾਲ ਦੀ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਸਤਲੁਜ ਦਰਿਆ ਰੇਲਵੇ ਲਾਈਨ ਨੇੜੇ ਮੌਜੂਦ ਸੀ ਤਾਂ ਇਸ ਦੌਰਾਨ ਸਾਹਮਣੇ ਤੋਂ ਇਕ ਵਿਅਕਤੀ ਪਲਾਸਟਿਕ ਦਾ ਡੱਬਾ ਲੈ ਕੇ ਆਉਂਦਾ ਦੇਖਿਆ ਗਿਆ।
ਪੁਲਸ ਨੇ ਸ਼ੱਕ ਦੇ ਆਧਾਰ ‘ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਕਤ ਪਲਾਸਟਿਕ ਦੇ ਕੈਨ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਪਛਾਣ ਲਖਬੀਰ ਸਿੰਘ ਪੁੱਤਰ ਤੇਲਾ ਰਾਮ ਵਾਸੀ ਤਲਵੰਡੀ ਕਲਾ ਵਜੋਂ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।