ਲੁਧਿਆਣਾ: ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਜਾਇਜ਼ ਰੇਤ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਜ਼ਬਤ ਕਰਕੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਹਰਮੇਸ਼ ਲਾਲ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਅੰਕਿਤ ਕੁਮਾਰ ਅਤੇ ਧਰਮਜੀਤ ਦੀ ਸ਼ਿਕਾਇਤ ‘ਤੇ ਨਜਾਇਜ਼ ਰੇਤ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ |ਜਾਂਚ ਅਧਿਕਾਰੀ ਨੇ ਦੱਸਿਆ ਕਿ ਟਰੈਕਟਰ ਚਾਲਕ ਮੌਕੇ ‘ਤੇ ਆਪਣੇ ਵਾਹਨ ਛੱਡ ਕੇ ਫਰਾਰ ਹੋ ਗਏ। ਫਿਲਹਾਲ ਪੁਲਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।