ਪੰਜਾਬ ਨਿਊਜ਼
31 ਦਸੰਬਰ ਤੱਕ ਸਖ਼ਤ ਨਿਯਮ… ਲਗਾਈਆਂ ਪਾਬੰਦੀਆਂ, ਹੁਕਮ ਜਾਰੀ
Published
6 months agoon
By
Lovepreet
ਜਲਾਲਾਬਾਦ : ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਪਸ਼ੂਆਂ ਦੀ ਢੋਆ-ਢੁਆਈ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਪਸ਼ੂ ਰੱਖਣ ਵਾਲਿਆਂ ਲਈ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਹੋਣਾ ਲਾਜ਼ਮੀ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿੱਚ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾਵੇਗਾ।ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਫ਼ੌਜੀ ਰੰਗ ਦੀਆਂ ਵਰਦੀਆਂ ਅਤੇ ਵਾਹਨਾਂ ਦੀ ਖ਼ਰੀਦ-ਵੇਚ ਅਤੇ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਹੱਦ ਅੰਦਰ ਕੋਬਰਾ ਕੰਡਿਆਲੀ ਤਾਰ ਦੀ ਵਿਕਰੀ, ਖ਼ਰੀਦ ਅਤੇ ਵਰਤੋਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਪਤੰਗਾਂ ਆਦਿ ਲਈ ਚਾਈਨਾ ਸਟਰਿੰਗ ਦੀ ਵਿਕਰੀ, ਸਟੋਰੇਜ ਅਤੇ ਵਰਤੋਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।
You may like
-
ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ…
-
ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ
-
ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ…
-
ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼