ਪਾਇਲ : ਦੀਵਾਲੀ ਦੀ ਰਾਤ ਪਾਇਲ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਫੁੱਟਬਾਲ ਖਿਡਾਰੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਉਰਫ਼ ਰਿੰਕੂ (28) ਪੁੱਤਰ ਦਰਬਾਰਾ ਸਿੰਘ ਵਾਸੀ ਵਾਰਡ ਨੰਬਰ 3, ਪਾਇਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮਸ਼ਹੂਰ ਫੁੱਟਬਾਲ ਖਿਡਾਰੀ ਜਤਿੰਦਰ ਸਿੰਘ ਉਰਫ ਰਿੰਕੂ ਜੋ ਕਿ ਮੰਡੀ ਗੋਬਿੰਦਗੜ੍ਹ ‘ਚ ਵੈਲਡਿੰਗ ਦਾ ਕੰਮ ਕਰਦਾ ਸੀ, ਦੇਰ ਸ਼ਾਮ ਮੋਟਰਸਾਈਕਲ ‘ਤੇ ਘਰ ਪਰਤ ਰਿਹਾ ਸੀ।ਇਸ ਦੌਰਾਨ ਜਦੋਂ ਉਹ ਪਾਇਲ-ਬੀਜਾ ਰੋਡ ‘ਤੇ ਮਾਜਰੀ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਅਚਾਨਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ |ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਾਅਦ ਪੈਟਰੋਲ ਪੰਪ ਦੇ ਕਰਮਚਾਰੀਆਂ ਨੇ ਮੌਕੇ ‘ਤੇ ਐਂਬੂਲੈਂਸ ਬੁਲਾਈ ਅਤੇ ਉਸ ਨੂੰ ਹਸਪਤਾਲ ਪਹੁੰਚਾ ਕੇ ਉਸ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਖਿਡਾਰੀ ਦੀ ਰਸਤੇ ‘ਚ ਹੀ ਮੌਤ ਹੋ ਗਈ।