ਲੁਧਿਆਣਾ: ਤਾਜਪੁਰ ਰੋਡ ਦੀ ਲਾਈਟਾਂ ਦੀਆਂ ਲੜੀਆਂ ਚੋਰੀ ਕਰਨ ਆਏ ਚੋਰ ਨੂੰ ਜਦੋਂ ਇੱਕ ਨੌਜਵਾਨ ਨੇ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਨੌਜਵਾਨ ਨੇ ਰੌਲਾ ਪਾਇਆ ਤਾਂ ਮੁਲਜ਼ਮ ਭੱਜ ਗਿਆ। ਗੋਲੀ ਨੌਜਵਾਨ ਦੇ ਢਿੱਡ ਵਿੱਚ ਲੱਗੀ। ਜਿਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ ਹੈ ਅਤੇ ਪੁਲੀਸ ਨੇ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।