ਜਲੰਧਰ : ਪੰਜਾਬੀਆਂ ਲਈ ਖੁਸ਼ਖਬਰੀ ਆਈ ਹੈ। ਜਾਣਕਾਰੀ ਮੁਤਾਬਕ ਹੁਣ ਜੈਪੁਰ ਅਤੇ ਮੁੰਬਈ ਜਾਣਾ ਆਸਾਨ ਹੋ ਜਾਵੇਗਾ। ਦੱਸਿਆ ਗਿਆ ਹੈ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦ ਹੀ ਜੈਪੁਰ ਅਤੇ ਮੁੰਬਈ ਲਈ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੋਵਾਂ ਰੂਟਾਂ ਲਈ ਬੋਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਏਅਰਲਾਈਨ ਕੰਪਨੀਆਂ ਨੇ ਇਸ ਬੋਲੀ ਪ੍ਰਕਿਰਿਆ ਵਿੱਚ ਦਿਲਚਸਪੀ ਦਿਖਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਏਅਰਲਾਈਨ ਦੇ ਸੀਨੀਅਰ ਅਧਿਕਾਰੀ ਆਉਣ ਵਾਲੇ ਦਿਨਾਂ ‘ਚ ਆਦਮਪੁਰ ਹਵਾਈ ਅੱਡੇ ਦਾ ਦੌਰਾ ਕਰ ਸਕਦੇ ਹਨ।
ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਅਤੇ ਕਾਰੋਬਾਰੀਆਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਨਾਲ ਲੋਕ ਆਸਾਨੀ ਨਾਲ ਹਿਮਾਚਲ ਪ੍ਰਦੇਸ਼ ਜਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਆਦਮਪੁਰ ਸਿਵਲ ਏਅਰਪੋਰਟ 35 ਏਕੜ ਜ਼ਮੀਨ ‘ਤੇ ਬਣਿਆ ਹੈ ਅਤੇ ਪਹਿਲੀ ਉਡਾਣ ਇੱਥੋਂ 2018 ‘ਚ ਸ਼ੁਰੂ ਹੋਈ ਸੀ।