ਲੁਧਿਆਣਾ : ਲੁਧਿਆਣਾ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਇੱਕ ਪੀ.ਵੀ.ਸੀ. ਟੇਪ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਮੁਲਾਜ਼ਮਾਂ ‘ਚ ਹਫੜਾ-ਦਫੜੀ ਮੱਚ ਗਈ ਅਤੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ। ਅੱਗ ਇੰਨੀ ਬੁਰੀ ਤਰ੍ਹਾਂ ਫੈਲ ਚੁੱਕੀ ਸੀ ਕਿ ਇਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ ਸੀ, ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨੂੰ ਮੌਕੇ ‘ਤੇ ਬੁਲਾਉਣਾ ਪਿਆ ਅਤੇ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਇਆ।