ਲੁਧਿਆਣਾ: ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਖਜੂਰ ਚੌਕ ਨੇੜੇ ਅੱਜ ਸਵੇਰੇ ਇੱਕ ਸੈਲੂਨ ਦਾ ਸ਼ਟਰ ਪਾੜ ਕੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਯੁਵਰਾਜ ਸਿੰਘ ਨੇ ਦੱਸਿਆ ਕਿ ਅੱਜ ਤੜਕੇ 4:30 ਵਜੇ ਦੇ ਕਰੀਬ ਚੋਰਾਂ ਨੇ ਉਸਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰ ਪਈ 12 ਹਜ਼ਾਰ ਰੁਪਏ ਦੀ ਨਗਦੀ, ਇੱਕ ਮੋਬਾਈਲ ਫ਼ੋਨ, ਇੱਕ ਕੈਮਰਾ ਅਤੇ ਇੱਕ ਇਨਵਰਟਰ ਦੀ ਬੈਟਰੀ ਚੋਰੀ ਕਰ ਲਈ | ਨੇ ਚੋਰੀ ਕੀਤੀ ਹੈ।ਦੁਕਾਨਦਾਰ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਥਾਣਾ ਸਲੇਮ ਟਾਬਰੀ ਦੀ ਪੁਲਸ ਕੋਲ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਹੈ।