ਲੁਧਿਆਣਾ: ਇੱਕ ਵੱਡੀ ਕਾਰਵਾਈ ਕਰਦੇ ਹੋਏ ਸੀਆਈਏ 1 ਦੀ ਟੀਮ ਨੇ ਥਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੱਖੋਵਾਲ ਰੋਡ ‘ਤੇ ਚੈਕਿੰਗ ਦੌਰਾਨ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਨਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ | ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਨਾਜਾਇਜ਼ ਪਿਸਤੌਲ, 6 ਜਿੰਦਾ ਕਾਰਤੂਸ ਅਤੇ ਥਾਰ ਬਰਾਮਦ ਕੀਤੇ ਹਨ।
ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਲਲਤੋਂ ਕਲਾਂ ਵਜੋਂ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ।ਸਬ-ਇੰਸਪੈਕਟਰ ਹਰਜਾਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਦਾਦ ਟੀ ਪੁਆਇੰਟ ‘ਤੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਦੋਸ਼ੀ ਪੱਖੋਵਾਲ ਰੋਡ ‘ਤੇ ਇਕ ਖਾਲੀ ਪਲਾਟ ‘ਚ ਇਕ ਥਾਰ ‘ਚ ਸਵਾਰ ਹੋ ਕੇ ਨਾਜਾਇਜ਼ ਹਥਿਆਰ ਲੈ ਕੇ ਖੜ੍ਹਾ ਹੈ।
ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਨਾਜਾਇਜ਼ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਇਹ ਨਜਾਇਜ਼ ਪਿਸਤੌਲ ਕਿੱਥੋਂ ਅਤੇ ਕਿਸ ਮਕਸਦ ਲਈ ਲਿਆਏ ਸਨ।