ਲੁਧਿਆਣਾ : ਲੁਧਿਆਣਾ ‘ਚ ਰੇਲਵੇ ਸਟੇਸ਼ਨ ਨੇੜੇ ਢਾਬੇ ਦੇ ਬਾਹਰ ਕਾਰ ‘ਚ ਖਾਣਾ ਖਾ ਰਹੇ ਨੌਜਵਾਨਾਂ ‘ਤੇ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਹਾਰਨ ਵਜਾਉਣ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਫਿਲਹਾਲ ਥਾਣਾ ਕੋਤਵਾਲੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।