ਲੁਧਿਆਣਾ: ਕਰਾਟੇ ਪੜ੍ਹਾਉਣ ਵਾਲੇ ਕੋਚ ਨੇ ਵਿਦਿਆਰਥੀ ਨਾਲ ਕੀਤੀ ਅਸ਼ਲੀਲ ਹਰਕਤਾਂ। ਵਿਦਿਆਰਥਣ ਨੇ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ, ਜਿਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ।ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੇ ਪੀੜਤਾ ਦੇ ਬਿਆਨਾਂ ’ਤੇ ਕਰਾਟੇ ਕੋਚ ਚਰਨਜੀਤ ਕਸ਼ਯਪ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਟਿੱਬਾ ਇਲਾਕੇ ਦਾ ਰਹਿਣ ਵਾਲਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।