ਮਾਛੀਵਾੜਾ ਸਾਹਿਬ : ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਦੌਰਾਨ ਦੋ ਕਾਂਗਰਸੀ ਕੌਂਸਲਰਾਂ ਰਸ਼ਮੀ ਜੈਨ ਅਤੇ ਸੁਰਿੰਦਰ ਕੁਮਾਰ ਛਿੰਦੀ ਨੇ ‘ਆਪ’ ਕੌਂਸਲਰ ਮੋਹਿਤ ਕੁੰਦਰਾ ਦੇ ਹੱਕ ਵਿੱਚ ਵੋਟ ਪਾਈ, ਜਿਸ ’ਤੇ ਅੱਜ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਆਪਣਾ ਪ੍ਰਤੀਕਰਮ ਦਿੱਤਾ। ਹੈ।
ਦੋਵਾਂ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜ਼ਿਲ੍ਹਾ ਪ੍ਰਧਾਨ ਵੱਲੋਂ ਜਾਰੀ ਨੋਟਿਸ ਅਨੁਸਾਰ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 10 ਜਨਵਰੀ 2025 ਨੂੰਨਗਰ ਕੌਂਸਲ ਮਾਛੀਵਾੜਾ ਸਾਹਿਬ ਦੇ ਪ੍ਰਧਾਨ ਉਮੀਦਵਾਰ ਦੀ ਚੋਣ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਉਮੀਦਵਾਰ ਮੋਹਿਤ ਕੁੰਦਰਾ ਦੇ ਹੱਕ ਵਿੱਚ ਵੋਟ ਪਾਈ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਂਗਰਸ ਪਾਰਟੀ ਦੀਆਂ ਹਦਾਇਤਾਂ ਦੇ ਉਲਟ ਕੀਤੀ ਗਈ ਹੈ, ਜੋ ਕਿ ਅਨੁਸ਼ਾਸਨਹੀਣਤਾ ਦਾ ਬਹੁਤ ਹੀ ਗੰਭੀਰ ਮਾਮਲਾ ਹੈ।