ਪੰਜਾਬ ਨਿਊਜ਼
ਪੰਜਾਬ ਦੇ ਵਿਦਿਆਰਥੀਆਂ ਲਈ ਖਾਸ ਖਬਰ, SCERT ਨੇ ਕੀਤਾ ਅਹਿਮ ਐਲਾਨ
Published
3 months agoon
By
Lovepreet
ਲੁਧਿਆਣਾ : ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (ਐੱਸ.ਸੀ.ਈ.ਆਰ.ਟੀ.) ਨੇ ਸੈਸ਼ਨ 2025-26 ਲਈ ‘ਸਕੂਲਜ਼ ਆਫ ਐਮੀਨੈਂਸ’ ਅਤੇ ਮੈਰੀਟੋਰੀਅਸ ਸਕੂਲਾਂ ‘ਚ ਦਾਖਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਇਹ ਪ੍ਰੀਖਿਆ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਈ ਜਾ ਰਹੀ ਹੈ। ਨੌਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 16 ਮਾਰਚ (ਐਤਵਾਰ) ਨੂੰ ਹੋਵੇਗੀ, ਜਦਕਿ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 6 ਅਪ੍ਰੈਲ (ਐਤਵਾਰ) ਨੂੰ ਹੋਵੇਗੀ।ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਲਈ ਸਮਾਂ ਸੀਮਾ ਦਿੱਤੀ ਗਈ ਹੈ। 9ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 24 ਜਨਵਰੀ ਤੋਂ 17 ਫਰਵਰੀ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਜਦੋਂ ਕਿ 11ਵੀਂ ਜਮਾਤ ਲਈ ਇਹ ਪ੍ਰਕਿਰਿਆ 24 ਜਨਵਰੀ ਤੋਂ 27 ਫਰਵਰੀ ਤੱਕ ਜਾਰੀ ਰਹੇਗੀ।
ਰਜਿਸਟ੍ਰੇਸ਼ਨ https://schoolofeminence.pseb.ac.in ‘ਤੇ ਕੀਤੀ ਜਾ ਸਕਦੀ ਹੈ। ਇਹ ਲਿੰਕ ਹੋਰ ਵੈੱਬਸਾਈਟਾਂ ਜਿਵੇਂ ਕਿ www.ssapunjab.org, www.epunjabschool.gov.in, ਅਤੇ www.pseb.ac.in ‘ਤੇ ਵੀ ਉਪਲਬਧ ਹੈ। ਇਨ੍ਹਾਂ ਵੈੱਬਸਾਈਟਾਂ ‘ਤੇ ਪ੍ਰੀਖਿਆ ਨਾਲ ਸਬੰਧਤ ਵਿਸਤ੍ਰਿਤ ਜਾਣਕਾਰੀ ਉਪਲਬਧ ਕਰਵਾਈ ਗਈ ਹੈ।
You may like
-
ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ…
-
ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ
-
ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ…
-
ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼
