ਚੰਡੀਗੜ੍ਹ : ਇਸ ਸਮੇਂ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।ਉਨ੍ਹਾਂ ਦੀ ਥਾਂ ‘ਤੇ ਪੰਜਾਬ ਵਿਜੀਲੈਂਸ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਨਾਗੇਸ਼ਵਰ ਰਾਓ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ। ਅਧਿਕਾਰੀ ਸਨ। ਪੰਜਾਬ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਨੂੰ ਕਿਉਂ ਹਟਾਇਆ ਗਿਆ ਹੈ, ਇਸ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ।

ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ, ਡੀ.ਸੀ., ਐਸ.ਐਸ. ਪਿਡਜ਼ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਚਰਚਾਵਾਂ ਹੋਈਆਂ, ਜਿਸ ਤੋਂ ਬਾਅਦ ਹੁਣ ਵਿਜੀਲੈਂਸ ਦੇ ਨਵੇਂ ਬਿਊਰੋ ਚੀਫ਼ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਈ ਹੈ।