ਚੰਡੀਗੜ੍ਹ : ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਲਈ 5 ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਅਹਿਮ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣ ਦੀ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ 5 ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਹਰਪਾਲ ਚੀਮਾ ਕਰਨਗੇ। ਇਸ ਤੋਂ ਇਲਾਵਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਧ ਕਮੇਟੀ ਦੇ ਮੈਂਬਰ ਹੋਣਗੇ। ਵਰਨਣਯੋਗ ਹੈ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਪੰਜਾਬ ਸਰਕਾਰ ਸਖਤ ਰੁਖ ਅਪਣਾ ਰਹੀ ਹੈ।