ਲੁਧਿਆਣਾ : ਪੰਜਾਬ ‘ਚ ਜਲੰਧਰ ਨੈਸ਼ਨਲ ਹਾਈਵੇ ‘ਤੇ ਲੰਮਾ ਟਰੈਫਿਕ ਜਾਮ ਲੱਗਾ ਹੈ। ਲੁਧਿਆਣਾ ਤੋਂ ਜਲੰਧਰ ਜਾਣ ਵਾਲਿਆਂ ਲਈ ਵੱਡੀ ਖਬਰ ਆਈ ਹੈ। ਦਰਅਸਲ ਨੈਸ਼ਨਲ ਹਾਈਵੇ ‘ਤੇ ਲੰਮਾ ਜਾਮ ਲੱਗਾ ਹੋਇਆ ਹੈ।
ਇਸ ਦੌਰਾਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਟ੍ਰੈਫਿਕ ਜਾਮ ਤੋਂ ਪ੍ਰੇਸ਼ਾਨ ਲੋਕਾਂ ਨੇ ਨੈਸ਼ਨਲ ਹਾਈਵੇਅ ‘ਤੇ ਗਲਤ ਪਾਸੇ ਗੱਡੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵਪੁਰੀ ਚੌਕ ਨੇੜੇ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ, ਜਿਸ ਕਾਰਨ ਇੱਥੇ ਭਾਰੀ ਜਾਮ ਲੱਗ ਗਿਆ ਹੈ।