ਲੁਧਿਆਣਾ : ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਰਿੰਕੂ ਵਾਸੀ ਪਿੰਡ ਲਤਾਲਾ ਜੋਧਾ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਮਨਜੀਤ ਨਗਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਮੁਲਜ਼ਮ ਗੁਰਮੀਤ ਨਾਕਾ ਦੇਖ ਕੇ ਭੱਜਣ ਲੱਗਾ।ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।