ਚੰਡੀਗੜ੍ਹ : ਪੰਜਾਬ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਫਿਰ ਤੋਂ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ।
ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਠੰਡ ਨੇ ਇਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਮੱਦੇਨਜ਼ਰ 4 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਵਿਭਾਗ ਨੇ 4 ਅਤੇ 5 ਮਾਰਚ ਨੂੰ ਤੂਫਾਨ ਦੀ ਚਿਤਾਵਨੀ ਵੀ ਦਿੱਤੀ ਹੈ।ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ। ਇਸ ਦੇ ਨਾਲ ਹੀ 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।