ਚੰਡੀਗੜ੍ਹ : ਡੀਐਸਪੀ ਪੰਜਾਬ ਪੁਲਿਸ ਤੋਂ ਬਰਖ਼ਾਸਤ ਅਤੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਬਲਵਿੰਦਰ ਸਿੰਘ ਸੇਖੋਂ ਪਾਰਟੀ ਇੰਚਾਰਜ ਵਿਜੇ ਰੁਪਾਨੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ।ਬਲਵਿੰਦਰ ਸਿੰਘ ਸੇਖੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਪ੍ਰਮੁੱਖ ਸਿਆਸੀ ਮੁੱਦਿਆਂ ‘ਤੇ ਪ੍ਰਮੁੱਖਤਾ ਨਾਲ ਬੋਲਦੇ ਆ ਰਹੇ ਹਨ। ਇਸ ਤੋਂ ਇਲਾਵਾ ਬਲਵਿੰਦਰ ਸਿੰਘ ਸੇਖੋਂ ਹਾਲ ਹੀ ਵਿੱਚ ਮਾਣਹਾਨੀ ਦੇ ਇੱਕ ਕੇਸ ਵਿੱਚ ਜੇਲ੍ਹ ਜਾ ਚੁੱਕੇ ਹਨ।

ਬਲਵਿੰਦਰ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਟਕਰਾਅ ਤੋਂ ਬਾਅਦ ਸੁਰਖੀਆਂ ‘ਚ ਆਏ ਸਨ। ਚਰਚਾ ਹੈ ਕਿ ਆਉਣ ਵਾਲੀ ਲੁਧਿਆਣਾ ਉਪ ਚੋਣ ਵਿੱਚ ਉਹ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਲੁਧਿਆਣਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਹਾਜ਼ਰ ਸਨ।
