ਲੁਧਿਆਣਾ : ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਗਲਾਡਾ ਦਫਤਰ ਲੁਧਿਆਣਾ ਦਾ ਅਚਨਚੇਤ ਦੌਰਾ ਕਰਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤੇ ਜਾਣ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਨ.ਓ.ਸੀ. ਹੈਲਪ ਡੈਸਕ, ਔਨਲਾਈਨ ਐਨ.ਓ.ਸੀ ਪੁੱਛਗਿੱਛ, ਔਫਲਾਈਨ ਐਨ.ਓ.ਸੀ ਜਾਂਚ ਕਾਊਂਟਰਾਂ ਆਦਿ ਦਾ ਵੀ ਦੌਰਾ ਕੀਤਾ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਸ਼ਹਿਰੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਸਮੇਂ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਮੁੱਖ ਪ੍ਰਸ਼ਾਸਕ ਗਲਡਾ ਸੰਦੀਪ ਕੁਮਾਰ ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸਕ ਗਲਡਾ ਓਜਸਵੀ ਅਲੰਕਾਰ, ਅਸਟੇਟ ਅਫ਼ਸਰ ਅਮਨ ਗੁਪਤਾ ਵੀ ਹਾਜ਼ਰ ਸਨ।