ਭੋਗਪੁਰ : ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਬੱਸ ਸਟੈਂਡ ਭੋਗਪੁਰ ਵਿਖੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਭੋਗਪੁਰ ਸਥਿਤ ਸਹਿਕਾਰੀ ਖੰਡ ਮਿੱਲ ਵਿੱਚ ਬਾਇਓ ਸੀ.ਐਨ.ਜੀ. ਪਲਾਂਟ ਦਾ ਵਿਰੋਧ ਜਾਰੀ ਹੈ।
ਕੁਝ ਦਿਨ ਪਹਿਲਾਂ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਪਲਾਂਟ ਵਿੱਚ ਚੱਲ ਰਹੇ ਸਾਰੇ ਕੰਮ ਨੂੰ 19 ਤਰੀਕ ਤੱਕ ਬੰਦ ਕਰਨ ਦੀ ਚਿਤਾਵਨੀ ਦਿੱਤੀ ਸੀ ਪਰ ਉਸ ਤੋਂ ਬਾਅਦ ਕੱਲ੍ਹ ਜਲੰਧਰ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਅਤੇ ਐਸਐਸਪੀ ਜਲੰਧਰ ਦੀ ਟੀਮ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਜਥੇਬੰਦੀਆਂ ਵੱਲੋਂ ਮੰਗ ਪੱਤਰ ਦਿੱਤਾ ਗਿਆ, ਜਿਸ ਤੋਂ ਬਾਅਦ ਜਥੇਬੰਦੀਆਂ ਨੇ ਭੋਗਪੁਰ ਬੰਦ ਦਾ ਐਲਾਨ ਕੀਤਾ।ਅੱਜ ਸਵੇਰੇ ਭੋਗਪੁਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਸਮੂਹ ਦੁਕਾਨਦਾਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਅਤੇ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਵੱਲੋਂ ਬੱਸ ਸਟੈਂਡ ਭੋਗਪੁਰ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਹੈ।